Salmos 69

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।"
1 Salva-me, ó Deus!, pois as águas subiram até o meu pescoço.
2 ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ। ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ। ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ। ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ। ਮੈਂ ਡੁੱਬਣ ਹੀ ਵਾਲਾ ਹਾਂ।"
2 Nas profundezas lamacentas eu me afundo, não tenho onde firmar os pés. Entrei em águas profundas; as correntezas me arrastam.
3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।"
3 Cansei-me de pedir socorro; minha garganta se abrasa. Meus olhos fraquejam de tanto esperar pelo meu Deus.
4 ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।"
4 Os que sem razão me odeiam são mais do que os fios de cabelo da minha cabeça; muitos são os que me prejudicam sem motivo, muitos, os que procuram destruir-me. Sou forçado a devolver o que não roubei.
5 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ। ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।"
5 Tu bem sabes como fui insensato, ó Deus; a minha culpa não te é encoberta.
6 ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ। ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸੱਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ।"
6 Não se decepcionem por minha causa aqueles que esperam em ti, ó Senhor, Senhor dos Exércitos! Não se frustrem por minha causa os que te buscam, ó Deus de Israel!
7 ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।"
7 Pois por amor a ti suporto zombaria, e a vergonha cobre-me o rosto.
8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।"
8 Sou um estrangeiro para os meus irmãos, um estranho até para os filhos da minha mãe;
9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।"
9 pois o zelo pela tua casa me consome, e os insultos daqueles que te insultam caem sobre mim.
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।"
10 Até quando choro e jejuo, tenho que suportar zombaria;
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ, ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।"
11 quando ponho vestes de lamento, sou motivo de piada.
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।"
12 Os que se ajuntam na praça falam de mim, e sou a canção dos bêbados.
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ; ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ। ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ। ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।"
13 Mas eu, Senhor, no tempo oportuno, elevo a ti minha oração; responde-me, por teu grande amor, ó Deus, com a tua salvação infalível!
14 ਮੈਨੂੰ ਦਲਦਲ ਵਿੱਚ ਖਿੱਚ ਲਵੋ, ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ। ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।"
14 Tira-me do atoleiro, não me deixes afundar; liberta-me dos que me odeiam e das águas profundas.
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।"
15 Não permitas que as correntezas me arrastem, nem que as profundezas me engulam, nem que a cova feche sobre mim a sua boca!
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।"
16 Responde-me, Senhor, pela bondade do teu amor; por tua grande misericórdia, volta-te para mim.
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ। ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।"
17 Não escondas do teu servo a tua face; responde-me depressa, pois estou em perigo.
18 ਆਉ ਮੇਰੀ ਰੂਹ ਨੂੰ ਬਚਾਉ, ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।"
18 Aproxima-te e resgata-me; livra-me por causa dos meus inimigos.
19 ਤੁਸੀਂ ਮੇਰੀ ਸ਼ਰਮ ਨੂੰ ਜਾਣਦੋ ਹੋਂ। ਤੁਸੀਂ ਜਾਣਦੇ ਹੋ ਮੇਰੇ ਵੈਰੀਆਂ ਨੇ ਮੈਨੂੰ ਬੇਇੱਜ਼ਤ ਕੀਤਾ। ਤੁਸੀਂ ਉਨ੍ਹਾਂ ਨੂੰ ਮੇਰੇ ਨਾਲ ਇੰਝ ਵਿਹਾਰ ਕਰਦਿਆਂ ਵੇਖਿਆ ਹੈ।"
19 Tu bem sabes como sofro zombaria, humilhação e vergonha; conheces todos os meus adversários.
20 ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।"
20 A zombaria partiu-me o coração; estou em desespero! Supliquei por socorro, nada recebi, por consoladores, e a ninguém encontrei.
21 ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।"
21 Puseram fel na minha comida e para matar-me a sede deram-me vinagre.
22 ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।"
22 Que a mesa deles se lhes transforme em laço; torne-se retribuição e armadilha.
23 ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।"
23 Escureçam-se os seus olhos para que não consigam ver; faze-lhes tremer o corpo sem parar.
24 ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ; ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ।"
24 Despeja sobre eles a tua ira; que o teu furor ardente os alcance.
25 ਉਨ੍ਹਾਂ ਦੇ ਘਰ ਸੱਖਣੇ ਕਰ ਦਿਉ, ਉੱਥੇ ਕੋਈ ਵੀ ਨਾ ਰਹੇ।"
25 Fique deserto o lugar deles; não haja ninguém que habite nas suas tendas.
26 ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।"
26 Pois perseguem aqueles que tu feres e comentam a dor daqueles a quem castigas.
27 ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਉ। ਉਨ੍ਹਾਂ ਨੂੰ ਦਰਸਾਉ ਕਿ ਤੁਸੀਂ ਕਿੰਨੇ ਚੰਗੇ ਹੋ ਸੱਕਦੇ ਹੋ।"
27 Acrescenta-lhes pecado sobre pecado; não os deixes alcançar a tua justiça.
28 ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।"
28 Sejam eles tirados do livro da vida e não sejam incluídos no rol dos justos.
29 ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ। ਹੇ ਪਰਮੇਸ਼ੁਰ, ਮੈਨੂੰ ਉੱਪਰ ਉੱਠਾਉ। ਮੈਨੂੰ ਬਚਾਉ।"
29 Grande é a minha aflição e a minha dor! Proteja-me, ó Deus, a tua salvação!
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ। ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।"
30 Louvarei o nome de Deus com cânticos e proclamarei sua grandeza com ações de graças;
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।"
31 isso agradará o Senhor mais do que bois, mais do que touros com seus chifres e cascos.
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ। ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।"
32 Os necessitados o verão e se alegrarão; a vocês que buscam a Deus, vida ao seu coração!
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ। ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।"
33 O Senhor ouve o pobre e não despreza o seu povo aprisionado.
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ। ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।"
34 Louvem-no os céus e a terra, os mares e tudo o que neles se move,
35 ਯਹੋਵਾਹ ਸੀਯੋਨ ਨੂੰ ਬਚਾਵੇਗਾ। ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ। ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।"
35 pois Deus salvará Sião e reconstruirá as cidades de Judá. Então o povo ali viverá e tomará posse da terra;
36 ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ। ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।"
36 a descendência dos seus servos a herdará, e nela habitarão os que amam o seu nome.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 69, comparar traduções ou montar um estudo — tudo direto pelo WhatsApp.