Salmos 71

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।"
1 Em ti, Senhor, busquei refúgio; nunca permitas que eu seja humilhado.
2 ਆਪਣੀ ਚੰਗਿਆਈ ਕਾਰਣ, ਤੁਸੀਂ ਮੈਨੂੰ ਬਚਾਵੋਂਗੇ। ਤੁਸੀਂ ਮੈਨੂੰ ਮੁਸ਼ਕਿਲ ਵਿੱਚੋਂ ਕੱਢੋਂਗੇ, ਮੇਰੀ ਗੱਲ ਸੁਣੋ ਮੈਨੂੰ ਬਚਾਉ।"
2 Resgata-me e livra-me por tua justiça; inclina o teu ouvido para mim e salva-me.
3 ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ। ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ।"
3 Peço-te que sejas a minha rocha de refúgio, para onde eu sempre possa ir; dá ordem para que me libertem, pois és a minha rocha e a minha fortaleza.
4 ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ।"
4 Livra-me, ó meu Deus, das mãos dos ímpios, das garras dos perversos e cruéis.
5 ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ।"
5 Pois tu és a minha esperança, ó Soberano Senhor, em ti está a minha confiança desde a juventude.
6 ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ।"
6 Desde o ventre materno dependo de ti; tu me sustentaste desde as entranhas de minha mãe. Eu sempre te louvarei!
7 ਤੁਸੀਂ ਹੀ ਮੇਰੀ ਸ਼ਕਤੀ ਦੇ ਸਾਧਨ ਹੋਂ। ਇਸੇ ਲਈ ਮੈਂ ਹੋਰਾਂ ਲਈ ਮਿਸਾਲ ਬਣਿਆ ਹਾਂ।"
7 Tornei-me um exemplo para muitos, porque tu és o meu refúgio seguro.
8 ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ।"
8 Do teu louvor transborda a minha boca, que o tempo todo proclama o teu esplendor.
9 ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।"
9 Não me rejeites na minha velhice; não me abandones quando se vão as minhas forças.
10 ਮੇਰੇ ਵੈਰੀਆਂ ਨੇ ਮੇਰੇ ਲਈ ਛੜਯਂਤਰ ਰਚੇ ਹਨ। ਉਹ ਲੋਕ ਸੱਚਮੁੱਚ ਇਕੱਠੇ ਹੋਏ ਸਨ ਅਤੇ ਉਨ੍ਹਾਂ ਨੇ ਮੈਨੂੰ ਮਾਰਨ ਦੀ ਯੋਜਨਾ ਬਣਾਈ।"
10 Pois os meus inimigos me caluniam; os que estão à espreita juntam-se e planejam matar-me.
11 ਮੇਰੇ ਵੈਰੀਆਂ ਆਖਿਆ, “ਜਾਓ, ਉਸ ਨੂੰ ਫ਼ੜੋ ਪਰਮੇਸ਼ੁਰ ਨੇ ਉਸ ਨੂੰ ਛੱਡ ਦਿੱਤਾ ਹੈ। ਤੇ ਕੋਈ ਵੀ ਬੰਦਾ ਉਸਦੀ ਸਹਾਇਤਾ ਨਹੀਂ ਕਰੇਗਾ।”"
11 "Deus o abandonou", dizem eles; "persigam-no e prendam-no, pois ninguém o livrará". -
12 ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ।"
12 Não fiques longe de mim, ó Deus; ó meu Deus, apressa-te em ajudar-me.
13 ਮੇਰੇ ਵੈਰੀਆਂ ਨੂੰ ਹਰਾ ਦਿਉ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਉਹ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਨੂੰ ਆਸ ਹੈ ਉਹ ਸ਼ਰਮ ਅਤੇ ਬੇਇੱਜ਼ਤੀ ਮਹਿਸੂਸ ਕਰਨਗੇ।"
13 Pereçam humilhados os meus acusadores; sejam cobertos de zombaria e vergonha os que querem prejudicar-me.
14 ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।"
14 Mas eu sempre terei esperança e te louvarei cada vez mais.
15 ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।"
15 A minha boca falará sem cessar da tua justiça e dos teus incontáveis atos de salvação.
16 ਮੈਂ ਤੁਹਾਡੀ ਮਹਾਨਤਾ ਬਾਰੇ ਦੱਸਾਂਗਾ, ਯਹੋਵਾਹ ਮੇਰੇ ਮਾਲਕ। ਮੈਂ ਸਿਰਫ਼ ਤੇਰੀ ਅਤੇ ਤੇਰੀ ਚੰਗਿਆਈ ਬਾਰੇ ਗੱਲ ਕਰਾਂਗਾ।"
16 Falarei dos teus feitos poderosos, ó Soberano Senhor; proclamarei a tua justiça, unicamente a tua justiça.
17 ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿੱਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ।"
17 Desde a minha juventude, ó Deus, tens me ensinado, e até hoje eu anuncio as tuas maravilhas.
18 ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।"
18 Agora que estou velho, de cabelos brancos, não me abandones, ó Deus, para que eu possa falar da tua força aos nossos filhos, e do teu poder às futuras gerações.
19 ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।"
19 Tua justiça chega até as alturas, ó Deus, tu, que tens feito coisas grandiosas. Quem se compara a ti, ó Deus?
20 ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।"
20 Tu, que me fizeste passar muitas e duras tribulações, restaurarás a minha vida, e das profundezas da terra de novo me farás subir.
21 ਤੁਸੀਂ ਪਹਿਲਾਂ ਨਾਲੋਂ ਵੱਡੇਰੀਆਂ ਗੱਲਾਂ ਕਰਨ ਵਿੱਚ ਮੇਰੀ ਸਹਾਇਤਾ ਕਰੋ। ਮੈਨੂੰ ਸੁਕੂਨ ਪਹੁੰਚਾਉਂਦੇ ਰਹੋ।"
21 Tu me farás mais honrado e mais uma vez me consolarás.
22 ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸੱਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ।"
22 E eu te louvarei com a lira por tua fidelidade, ó meu Deus; cantarei louvores a ti com a harpa, ó Santo de Israel.
23 ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।"
23 Os meus lábios gritarão de alegria quando eu cantar louvores a ti, pois tu me redimiste.
24 ਮੇਰੀ ਜ਼ੁਬਾਨ ਸਦਾ ਤੁਹਾਡੀ ਚੰਗਿਆਈ ਬਾਰੇ ਗਾਵੇਗੀ ਅਤੇ ਉਹ ਲੋਕ ਜਿਹੜੇ ਮੈਨੂੰ ਮਾਰਨਾ ਚਾਹੁੰਦੇ ਹਨ ਹਾਰ ਜਾਣਗੇ ਅਤੇ ਬੇਇੱਜ਼ਤ ਹੋਣਗੇ।"
24 Também a minha língua sempre falará dos teus atos de justiça, pois os que queriam prejudicar-me foram humilhados e ficaram frustrados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 71, comparar traduções ou montar um estudo — tudo direto pelo WhatsApp.