Salmos 72
Punjabi Bible (GL_PUNJABI) vs ACF
ACF Almeida Corrigida Fiel
1 ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।"
1 Ó Deus, dá ao rei os teus juízos, e a tua justiça ao filho do rei.
2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।"
2 Ele julgará ao teu povo com justiça, e aos teus pobres com juízo.
3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।"
3 Os montes trarão paz ao povo, e os outeiros, justiça.
4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ। ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।"
4 Julgará os aflitos do povo, salvará os filhos do necessitado, e quebrantará o opressor.
5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।"
5 Temer-te-ão enquanto durarem o sol e a lua, de geração em geração.
6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।"
6 Ele descerá como chuva sobre a erva ceifada, como os chuveiros que umedecem a terra.
7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।"
7 Nos seus dias florescerá o justo, e abundância de paz haverá enquanto durar a lua.
8 ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।"
8 Dominará de mar a mar, e desde o rio até às extremidades da terra.
9 ਮਾਰੂਥਲ ਦੇ ਸਾਰੇ ਵਿਰਸੇ ਉਸ ਨੂੰ ਝੁਕਣ। ਉਸ ਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸ ਦੇ ਅੱਗੇ ਝੁਕਣ।"
9 Aqueles que habitam no deserto se inclinarão ante ele, e os seus inimigos lamberão o pó.
10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।"
10 Os reis de Társis e das ilhas trarão presentes; os reis de Sabá e de Seba oferecerão dons.
11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।"
11 E todos os reis se prostrarão perante ele; todas as nações o servirão.
12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।"
12 Porque ele livrará ao necessitado quando clamar, como também ao aflito e ao que não tem quem o ajude.
13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।"
13 Compadecer-se-á do pobre e do aflito, e salvará as almas dos necessitados.
14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।"
14 Libertará as suas almas do engano e da violência, e precioso será o seu sangue aos olhos dele.
15 ਰਾਜਾ ਅਮਰ ਰਹੇ। ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਪ੍ਰਾਰਥਨਾ ਕਰੋ, ਉਸ ਨੂੰ ਹਰ ਰੋਜ਼ ਅਸੀਸ ਦਿਉ।"
15 E viverá, e se lhe dará do ouro de Sabá; e continuamente se fará por ele oração; e todos os dias o bendirão.
16 ਖੇਤ ਵੱਧੇਰੇ ਅਨਾਜ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।"
16 Haverá um punhado de trigo na terra sobre as cabeças dos montes; o seu fruto se moverá como o Líbano, e os da cidade florescerão como a erva da terra.
17 ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।"
17 O seu nome permanecerá eternamente; o seu nome se irá propagando de pais a filhos enquanto o sol durar, e os homens serão abençoados nele; todas as nações lhe chamarão bem-aventurado.
18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।"
18 Bendito seja o Senhor Deus, o Deus de Israel, que só ele faz maravilhas.
19 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਫੇਰ ਆਮੀਨ।"
19 E bendito seja para sempre o seu nome glorioso; e encha-se toda a terra da sua glória. Amém e Amém.
20 (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖਤਮ ਹੁੰਦੀਆਂ ਹਨ।)"
20 Aqui acabam as orações de Davi, filho de Jessé.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 72, comparar traduções ou montar um estudo — tudo direto pelo WhatsApp.