Salmos 75

Punjabi Bible (GL_PUNJABI)

1 ਨਿਰਦੇਸ਼ਕ ਲਈ: “ਤਬਾਹ ਨਾ ਕਰੋ” ਦੀ ਧੁਨੀ ਨੂੰ। ਆਸਾਫ਼ ਦਾ ਇੱਕ ਉਸਤਤਿ ਗੀਤ। ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।"

2 ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਆਂ ਕਰਾਂਗਾ।"

3 ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ ਅਤੇ ਡਿੱਗਣ ਹੀ ਵਾਲਾ ਹੋਵੇ, ਪਰ ਮੈਂ ਇਸ ਨੂੰ ਸਥਿਰ ਕਰਦਾ ਹਾਂ।"

4 “ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।"

5 ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, ‘ਸ਼ੇਖੀ ਨਾ ਮਾਰੋ।’”"

6 ਧਰਤੀ ਉੱਤੇ ਕੋਈ ਸ਼ਕਤੀ ਨਹੀਂ ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸੱਕੇ।"

7 ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ। ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤਵਹੀਣ ਬਣਾ ਦਿੰਦਾ ਹੈ।"

8 ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।"

9 ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ। ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।"

10 ਪਰਮੇਸ਼ੁਰ ਆਖਦਾ ਹੈ, “ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ, ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।”"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar Salmos 75, comparar traduções ou montar um estudo — tudo direto pelo WhatsApp.