Salmos 78

Punjabi Bible (GL_PUNJABI) vs VC

Sair da comparação
VC Versão Católica
1 ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।"
1 Hino de Asaf. Escuta, ó meu povo, minha doutrina; às palavras de minha boca presta atenção.
2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।"
2 Abrirei os lábios, pronunciarei sentenças, desvendarei os mistérios das origens.
3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।"
3 O que ouvimos e aprendemos, através de nossos pais,
4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।"
4 nada ocultaremos a seus filhos, narrando à geração futura os louvores do Senhor, seu poder e suas obras grandiosas.
5 ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।"
5 Ele promulgou uma lei para Jacó, instituiu a legislação de Israel, para que aquilo que confiara a nossos pais, eles o transmitissem a seus filhos,
6 ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ। ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ।"
6 a fim de que a nova geração o conhecesse, e os filhos que lhes nascessem pudessem também contar aos seus.
7 ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ। ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ। ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ।"
7 Aprenderiam, assim, a pôr em Deus sua esperança, a não esquecer as divinas obras, a observar as suas leis;
8 ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।"
8 e a não se tornar como seus pais, geração rebelde e contumaz, de coração desviado, de espírito infiel a Deus.
9 ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।"
9 Os filhos de Efraim, hábeis no arco, voltaram as costas no dia do combate.
10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।"
10 Não guardaram a divina aliança, recusaram observar a sua lei.
11 ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।"
11 Eles esqueceram suas obras, e as maravilhas operadas ante seus olhos.
12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।"
12 Em presença de seus pais, ainda em terras do Egito, ele fez grandes prodígios nas planícies de Tanis.
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।"
13 O mar foi dividido para lhes dar passagem, represando as águas, verticais como um dique;
14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।"
14 De dia ele os conduziu por trás de uma nuvem, e à noite ao clarão de uma flama.
15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ।"
15 Rochedos foram fendidos por ele no deserto, com torrentes de água os dessedentara.
16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ।"
16 Da pedra fizera jorrar regatos, e manar água como rios.
17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ।"
17 Entretanto, continuaram a pecar contra ele, e a se revoltar contra o Altíssimo no deserto.
18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।"
18 Provocaram o Senhor em seus corações, reclamando iguarias de suas preferências.
19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?"
19 E falaram contra Deus: Deus será capaz de nos servir uma mesa no deserto?
20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ। ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”"
20 Eis que feriu a rocha para fazer jorrar dela água em torrentes. Mas poderia ele nos dar pão e preparar carne para seu povo?
21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ। ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ। ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।"
21 O Senhor ouviu e se irritou: sua cólera se acendeu contra Jacó, e sua ira se desencadeou contra Israel,
22 ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।"
22 porque não tiveram fé em Deus, nem confiaram em seu auxílio.
23 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ। ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।"
23 Contudo, ele ordenou às nuvens do alto, e abriu as portas do céu.
24 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।"
24 Fez chover o maná para saciá-los, deu-lhes o trigo do céu.
25 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।"
25 Pôde o homem comer o pão dos fortes, e lhes mandou víveres em abundância,
26 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।"
26 depois fez soprar no céu o vento leste, e seu poder levantou o vento sul.
27 ਪੰਛੀ ਠੀਕ ਖੈਮੇ ਦੇ ਵਿੱਚਕਾਰ ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।"
27 Fez chover carnes, então, como poeira, numerosas aves como as areias do mar,
28 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ। ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।"
28 As quais caíram em seus acampamentos, ao redor de suas tendas.
29 ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ।"
29 Delas comeram até se fartarem, e satisfazerem os seus desejos.
30 ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ। ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ।"
30 Mas apenas o apetite saciaram, estando-lhes na boca ainda o alimento,
31 ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।"
31 desencadeia-se contra eles a cólera divina, fazendo perecer a sua elite, e prostrando a juventude de Israel.
32 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।"
32 Malgrado tudo isso, persistiram em pecar, não se deixaram persuadir por seus prodígios.
33 ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।"
33 Então, Deus pôs súbito termo a seus dias, e seus anos tiveram repentino fim.
34 ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।"
34 Quando os feria, eles o procuravam, e de novo se voltavam para Deus.
35 ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ ਪਰ ਉਹ ਝੂਠ ਬੋਲਦੇ ਸਨ।"
35 E se lembravam que Deus era o seu rochedo, e que o Altíssimo lhes era o salvador.
36 ਉਨ੍ਹਾਂ ਦੇ ਦਿਲ ਸੱਚਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ। ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ।"
36 Mas suas palavras enganavam, e lhe mentiam com a sua língua.
37 ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।"
37 Seus corações não falavam com franqueza, não eram fiéis à sua aliança.
38 ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ।"
38 Mas ele, por compaixão, perdoava-lhes a falta e não os exterminava. Muitas vezes reteve sua cólera, não se entregando a todo o seu furor.
39 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।"
39 Sabendo que eles eram simples carne, um sopro só, que passa sem voltar.
40 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।"
40 Quantas vezes no deserto o provocaram, e na solidão o afligiram!
41 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।"
41 Recomeçaram a tentar a Deus, a exasperar o Santo de Israel.
42 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।"
42 Esqueceram a obra de suas mãos, no dia em que os livrou do adversário,
43 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।"
43 quando operou seus prodígios no Egito e maravilhas nas planícies de Tânis;
44 ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ। ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।"
44 quando converteu seus rios em sangue, a fim de impedi-los de beber de suas águas;
45 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ।"
45 quando enviou moscas para os devorar e rãs que os infestaram;
46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗੜ੍ਹਿਆਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ।"
46 quando entregou suas colheitas aos pulgões, e aos gafanhotos o fruto de seu trabalho;
47 ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ।"
47 quando arrasou suas vinhas com o granizo, e suas figueiras com a geada;
48 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ।"
48 quando extinguiu seu gado com saraivadas, e seus rebanhos pelos raios;
49 ਪਰਮੇਸ਼ੁਰ ਨੇ ਨਿਸੰਕੋਚ ਆਪਣਾ ਗੁੱਸਾ ਦਰਸਾਇਆ। ਉਸ ਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ। ਉਸ ਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ।"
49 quando descarregou o ardor de sua cólera, indignação, furor, tribulação, um esquadrão de anjos da desgraça.
50 ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।"
50 Deu livre curso à sua cólera; longe de preservá-los da morte, ele entregou à peste os seres vivos.
51 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।"
51 Matou os primogênitos no Egito, os primeiros partos nas habitações de Cam,
52 ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।"
52 enquanto retirou seu povo como ovelhas, e o fez atravessar o deserto como rebanho.
53 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।"
53 Conduziu-o com firmeza sem nada ter que temer, enquanto aos inimigos os submergiu no mar.
54 ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।"
54 Ele os levou para uma terra santa, até os montes que sua destra conquistou.
55 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।"
55 Ele expulsou nações diante deles, distribuiu-lhes as terras como herança, fez habitar em suas tendas as tribos de Israel.
56 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।"
56 Mas ainda tentaram a Deus e provocaram o Altíssimo, e não observaram os seus preceitos.
57 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।"
57 Transviaram-se e prevaricaram como seus pais, erraram o alvo, como um arco mal entesado.
58 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।"
58 Provocaram-lhe a ira com seus lugares altos, e inflamaram-lhe o zelo com seus ídolos.
59 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।"
59 À vista disso Deus se encolerizou e rejeitou Israel severamente.
60 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।"
60 Abandonou o santuário de Silo, tabernáculo onde habitara entre os homens.
61 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।"
61 Deixou conduzir cativa a arca de sua força, permitiu que a arca de sua glória caísse em mãos inimigas.
62 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।"
62 Abandonou seu povo à espada, e se irritou contra a sua herança.
63 ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।"
63 O fogo devorou sua juventude, suas filhas não encontraram desponsório.
64 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।"
64 Seus sacerdotes pereceram pelo gládio, e as viúvas não choraram mais seus mortos.
65 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ। ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ।"
65 Então, o Senhor despertou como de um sono, como se fosse um guerreiro dominado pelo vinho.
66 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।"
66 E feriu pelas costas os inimigos, infligindo-lhes eterna igomínia.
67 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।"
67 Rejeitou o tabernáculo de José, e repeliu a tribo de Efraim.
68 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।"
68 Mas escolheu a de Judá e o monte Sião, monte de predileção.
69 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।"
69 Construiu seu santuário, qual um céu, estável como a terra, firmada para sempre.
70 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।"
70 Escolhendo a Davi, seu servo, e o tomando dos apriscos das ovelhas.
71 ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।"
71 Chamou-o do cuidado das ovelhas e suas crias, para apascentar o rebanho de Jacó, seu povo, e de Israel, sua herança.
72 — ausente —
72 Davi foi para eles um pastor reto de coração, que os dirigiu com mão prudente.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 78, comparar traduções ou montar um estudo — tudo direto pelo WhatsApp.