Salmos 79
Punjabi Bible (GL_PUNJABI) vs ARIB
ARIB Almeida Revisada Imprensa Bíblica
1 ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ। ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।"
1 Ó Deus, as nações invadiram a tua herança; contaminaram o teu santo templo; reduziram Jerusalém a ruínas.
2 ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ। ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ।"
2 Deram os cadáveres dos teus servos como pastos às aves dos céus, e a carne dos teus santos aos animais da terra.
3 ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ। ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।"
3 Derramaram o sangue deles como água ao redor de Jerusalém, e não houve quem os sepultasse.
4 ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ। ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।"
4 Somos feitos o opróbrio dos nossos vizinhos, o escárnio e a zombaria dos que estão em redor de nós.
5 ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ? ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।"
5 Até quando, Senhor? Indignar-te-ás para sempre? Arderá o teu zelo como fogo?
6 ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ। ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।"
6 Derrama o teu furor sobre as nações que não te conhecem, e sobre os reinos que não invocam o teu nome;
7 ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ। ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ।"
7 porque eles devoraram a Jacó, e assolaram a sua morada.
8 ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।"
8 Não te lembres contra nós das iniqüidades de nossos pais; venha depressa ao nosso encontro a tua compaixão, pois estamos muito abatidos.
9 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।"
9 Ajuda-nos, ó Deus da nossa salvação, pela glória do teu nome; livra-nos, e perdoa os nossos pecados, por amor do teu nome.
10 ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ? ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?” ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ। ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।"
10 Por que diriam as nações: Onde está o seu Deus? Torne-se manifesta entre as nações, à nossa vista, a vingança do sangue derramado dos teus servos.
11 ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ। ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।"
11 Chegue à tua presença o gemido dos presos; segundo a grandeza do teu braço, preserva aqueles que estão condenados à morte.
12 ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।"
12 E aos nossos vizinhos, deita-lhes no regaço, setuplicadamente, a injúria com que te injuriaram, Senhor.
13 ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।"
13 Assim nós, teu povo ovelhas de teu pasto, te louvaremos eternamente; de geração em geração publicaremos os teus louvores.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 79, comparar traduções ou montar um estudo — tudo direto pelo WhatsApp.