Salmos 88

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਕੋਰਹ ਪਰਿਵਾਰ ਵੱਲੋਂ ਉਸਤਤਿ ਦਾ ਇੱਕ ਗੀਤ। ਨਿਰਦੇਸ਼ਕ ਲਈ: ਇੱਕ ਦੁੱਖਦਾਈ ਬਿਮਾਰੀ ਬਾਰੇ। ਹੇਮਨ ਅਜ਼ਰਾਂਹੀ ਦਾ ਇੱਕ ਭਗਤੀ ਗੀਤ। ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਪ੍ਰਾਰਥਨਾ ਕਰਦਾ ਰਿਹਾ।"
1 Ó Senhor, Deus da minha salvação, dia e noite clamo diante de ti.
2 ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾ ਵੱਲ ਧਿਆਨ ਦਿਉ। ਰਹਿਮ ਲਈ ਮੇਰੀਆਂ ਪ੍ਰਾਰਥਨਾ ਸੁਣੋ।"
2 Chegue à tua presença a minha oração, inclina os teus ouvidos ao meu clamor;
3 ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।"
3 porque a minha alma está cheia de angústias, e a minha vida se aproxima do Seol.
4 ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।"
4 Já estou contado com os que descem à cova; estou como homem sem forças,
5 ਮੁਰਦਾ ਲੋਕਾਂ ਵਿੱਚ ਮੇਰੀ ਤਲਾਸ਼ ਕਰੋ, ਮੈਂ ਕਬਰਸਤਾਨ ਵਿੱਚ ਪਈ ਹੋਈ ਇੱਕ ਲਾਸ਼ ਵਾਂਗ ਹਾਂ। ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਤੁਸਾਂ ਭੁਲਾ ਦਿੱਤਾ ਹੈ। ਤੁਹਾਡੇ ਨਾਲੋਂ ਅਤੇ ਤੁਹਾਡੀ ਦੇਖ-ਭਾਲ ਨਾਲੋਂ ਟੁੱਟੇ ਹੋਇਆਂ ਨੂੰ।"
5 atirado entre os finados; como os mortos que jazem na sepultura, dos quais já não te lembras, e que são desamparados da tua mão.
6 ਤੁਸੀਂ ਮੈਨੂੰ ਧਰਤੀ ਦੀ ਉਸ ਖੱਡ ਵਿੱਚ ਸੁੱਟ ਦਿੱਤਾ ਸੀ। ਹਾਂ, ਤੁਸੀਂ ਹੀ ਮੈਨੂੰ ਉਸ ਹਨੇਰੀ ਥਾਵੇਂ ਰੱਖਿਆ ਸੀ।"
6 Puseste-me na cova mais profunda, em lugares escuros, nas profundezas.
7 ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ।"
7 Sobre mim pesa a tua cólera; tu me esmagaste com todas as tuas ondas.
8 ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸੱਕਦਾ।"
8 Apartaste de mim os meus conhecidos, fizeste-me abominável para eles; estou encerrado e não posso sair.
9 ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।"
9 Os meus olhos desfalecem por causa da aflição. Clamo a ti todo dia, Senhor, estendendo-te as minhas mãos.
10 ਯਹੋਵਾਹ, ਕੀ ਤੁਸੀਂ ਮੁਰਦਾ ਬੰਦਿਆਂ ਲਈ ਕਰਿਸ਼ਮੇ ਕਰਦੇ ਹੋ? ਕੀ ਪ੍ਰੇਤ ਉੱਠਦੇ ਹਨ ਅਤੇ ਤੁਹਾਡੀ ਉਸਤਤਿ ਕਰਦੇ ਹਨ? ਨਹੀਂ।"
10 Mostrarás tu maravilhas aos mortos? ou levantam-se os mortos para te louvar?
11 ਮੁਰਦਾ ਬੰਦੇ, ਕਬਰ ਵਿੱਚ ਪਏ ਹੋਏ ਤੁਹਾਡੇ ਪਿਆਰ ਦੀ ਗੱਲਾਂ ਨਹੀਂ ਕਰ ਸੱਕਦੇ। ਮੁਰਦਿਆਂ ਦੀ ਦੁਨੀਆਂ ਦੇ ਮਰਦਾ ਲੋਕ ਤੁਹਾਡੀ ਵਫ਼ਾਦਾਰੀ ਦੀ ਗੱਲ ਨਹੀਂ ਕਰ ਸੱਕਦੇ।"
11 Será anunciada a tua benignidade na sepultura, ou a tua fidelidade no Abadom?
12 ਹਨੇਰੇ ਵਿੱਚ ਪਏ ਹੋਏ ਮੁਰਦਾ ਲੋਕ ਤੁਹਾਡੇ ਚਮਤਕਾਰ ਨਹੀਂ ਦੇਖ ਸੱਕਦੇ। ਭੁੱਲੇ ਵਿੱਸਰਿਆਂ ਦੀ ਦੁਨੀਆਂ ਦੇ ਮੁਰਦਾ ਲੋਕ ਤੁਹਾਡੀ ਸ਼ੁਭਤਾ ਦੀ ਗੱਲ ਨਹੀਂ ਕਰ ਸੱਕਦੇ।"
12 Serão conhecidas nas trevas as tuas maravilhas, e a tua justiça na terra do esquecimento?
13 ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।"
13 Eu, porém, Senhor, clamo a ti; de madrugada a minha oração chega à tua presença.
14 ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ?"
14 Senhor, por que me rejeitas? por que escondes de mim a tua face?
15 ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।"
15 Estou aflito, e prestes a morrer desde a minha mocidade; sofro os teus terrores, estou desamparado.
16 ਯਹੋਵਾਹ, ਤੁਸੀਂ ਮੇਰੇ ਉੱਤੇ ਕਹਿਰਵਾਨ ਸੀ ਅਤੇ ਦੰਡ ਮੈਨੂੰ ਮਾਰ ਰਿਹਾ ਹੈ।"
16 Sobre mim tem passado a tua ardente indignação; os teus terrores deram cabo de mim.
17 ਮੇਰੇ ਨਾਲ ਸਦਾ ਚੀਸਾਂ ਅਤੇ ਦਰਦ ਰਿਹਾ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਆਪਣੀਆਂ ਚੀਸਾਂ ਅਤੇ ਦਰਦਾਂ ਨਾਲ ਡੁੱਬ ਰਿਹਾ ਹਾਂ।"
17 Como águas me rodeiam todo o dia; cercam-me todos juntos.
18 ਅਤੇ ਹੇ ਪਰਮੇਸ਼ੁਰ, ਤੁਸੀਂ ਮੈਨੂੰ ਮੇਰੇ ਸਾਰੇ ਦੋਸਤਾਂ ਅਤੇ ਪਿਆਰਿਆਂ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ। ਸਿਰਫ਼ ਹਨੇਰਾ ਹੀ ਮੇਰਾ ਸੰਗੀ ਸਾਥੀ ਹੈ।"
18 Aparte de mim amigos e companheiros; os meus conhecidos se acham nas trevas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 88, comparar traduções ou montar um estudo — tudo direto pelo WhatsApp.