Salmos 91

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।"
1 Aquele que habita no esconderijo do Altíssimo, à sombra do Todo-Poderoso descansará.
2 ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।”"
2 Direi do Senhor: Ele é o meu refúgio e a minha fortaleza, o meu Deus, em quem confio.
3 ਪਰਮੇਸ਼ੁਰ ਤੁਹਾਨੂੰ ਛੁੱਪੇ ਖਤਰਿਆਂ ਕੋਲੋਂ ਅਤੇ ਖਤਰਨਾਕ ਬਿਮਾਰੀਆਂ ਕੋਲੋਂ ਬਚਾਵੇਗਾ।"
3 Porque ele te livra do laço do passarinho, e da peste perniciosa.
4 ਸੁਰੱਖਿਆ ਲਈ ਤੁਸੀਂ ਪਰਮੇਸ਼ੁਰ ਵੱਲ ਜਾ ਸੱਕਦੇ ਹੋ। ਉਹ ਤੁਹਾਡੀ ਰੱਖਿਆ ਕਰੇਗਾ, ਜਿਵੇਂ ਇੱਕ ਪੰਛੀ ਆਪਣੇ ਬੱਚਿਆਂ ਉੱਤੇ ਖੰਭ ਖਿਲਾਰ ਲੈਂਦਾ ਹੈ। ਪਰਮੇਸ਼ੁਰ ਇੱਕ ਢਾਲ ਹੋਵੇਗਾ ਅਤੇ ਤੁਹਾਡੀ ਰੱਖਿਆ ਲਈ ਇੱਕ ਕੰਧ।"
4 Ele te cobre com as suas penas, e debaixo das suas asas encontras refúgio; a sua verdade é escudo e broquel.
5 ਤੁਹਾਨੂੰ ਰਾਤ ਵੇਲੇ ਕੋਈ ਡਰ ਨਹੀਂ ਹੋਵੇਗਾ। ਅਤੇ ਦਿਨ ਵੇਲੇ ਵੀ ਤੁਹਾਨੂੰ ਆਪਣੇ ਵੈਰੀ ਦੇ ਤੀਰਾਂ ਤੋਂ ਕੋਈ ਡਰ ਨਹੀਂ ਹੋਵੇਗਾ।"
5 Não temerás os terrores da noite, nem a seta que voe de dia,
6 ਤੁਹਾਨੂੰ ਉਨ੍ਹਾਂ ਬਿਮਾਰੀਆਂ ਦਾ ਡਰ ਨਹੀਂ ਹੋਵੇਗਾ ਜਿਹੜੀਆਂ ਹਨੇਰੇ ਵਿੱਚ ਆਉਂਦੀਆਂ ਹਨ ਜਾਂ ਉਨ੍ਹਾਂ ਭਿਆਨਕ ਬਿਮਾਰੀਆਂ ਦਾ, ਜਿਹੜੀਆਂ ਦੁਪਿਹਰ ਵੇਲੇ ਹਮਲਾ ਕਰਦੀਆਂ ਹਨ।"
6 nem peste que anda na escuridão, nem mortandade que assole ao meio-dia.
7 ਤੁਸੀਂ ਹਜ਼ਾਰਾਂ ਦੁਸ਼ਮਣਾਂ ਨੂੰ ਹਰਾ ਦਿਉਂਗੇ। ਤੁਹਾਡਾ ਆਪਣਾ ਸੱਜਾ ਹੱਥ ਦੁਸ਼ਮਣ ਦੇ 10,000 ਸੈਨਕਾਂ ਨੂੰ ਹਰਾਵੇਗਾ। ਤੁਹਾਡੇ ਦੁਸ਼ਮਣ ਤੁਹਾਨੂੰ ਹੱਥ ਵੀ ਨਹੀਂ ਲਗਾ ਸੱਕਦੇ।"
7 Mil poderão cair ao teu lado, e dez mil à tua direita; mas tu não serás atingido.
8 ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।"
8 Somente com os teus olhos contemplarás, e verás a recompensa dos ímpios.
9 ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾਇਆ ਹੈ।"
9 Porquanto fizeste do Senhor o teu refúgio, e do Altíssimo a tua habitação,
10 ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।"
10 nenhum mal te sucederá, nem praga alguma chegará à tua tenda.
11 ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿੱਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ।"
11 Porque aos seus anjos dará ordem a teu respeito, para te guardarem em todos os teus caminhos.
12 ਉਨ੍ਹਾਂ ਦੇ ਹੱਥ ਤੁਹਾਨੂੰ ਫ਼ੜ ਲੈਣਗੇ, ਤਾਂ ਜੋ ਤੁਹਾਡਾ ਪੈਰ ਪੱਥਰਾਂ ਉੱਤੇ ਨਾ ਵਜੇ।"
12 Eles te susterão nas suas mãos, para que não tropeces em alguma pedra.
13 ਤੁਹਾਡੇ ਕੋਲ ਸ਼ੇਰਾਂ ਅਤੇ ਜ਼ਹਿਰੀਲੇ ਸੱਪਾਂ ਉੱਪਰ ਤੁਰਨ ਦੀ ਸ਼ਕਤੀ ਹੋਵੇਗੀ।"
13 Pisarás o leão e a áspide; calcarás aos pés o filho do leão e a serpente.
14 ਯਹੋਵਾਹ ਆਖਦੇ ਹਨ, “ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸ ਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ।"
14 Pois que tanto me amou, eu o livrarei; pô-lo-ei num alto retiro, porque ele conhece o meu nome.
15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।"
15 Quando ele me invocar, eu lhe responderei; estarei com ele na angústia, livrá-lo-ei, e o honrarei.
16 ਮੈਂ ਆਪਣੇ ਪੈਰੋਕਾਰਾਂ ਨੂੰ ਲੰਮੀ ਜ਼ਿੰਦਗੀ ਦੇਵਾਂਗਾ। ਅਤੇ ਮੈਂ ਉਨ੍ਹਾਂ ਨੂੰ ਬਚਾਵਾਂਗਾ।”"
16 Com longura de dias fartá-lo-ei, e lhe mostrarei a minha salvação.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 91, comparar traduções ou montar um estudo — tudo direto pelo WhatsApp.