Tiago 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।"
1 Meus irmãos, não tenhais a fé em nosso Senhor Jesus Cristo, Senhor da glória, em acepção de pessoas.
2 ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।"
2 Se, portanto, entrar na vossa sinagoga algum homem com anéis de ouro nos dedos, em trajos de luxo, e entrar também algum pobre andrajoso,
3 ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”"
3 e tratardes com deferência o que tem os trajos de luxo e lhe disserdes: Tu, assenta-te aqui em lugar de honra; e disserdes ao pobre: Tu, fica ali em pé ou assenta-te aqui abaixo do estrado dos meus pés,
4 ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।"
4 não fizestes distinção entre vós mesmos e não vos tornastes juízes tomados de perversos pensamentos?
5 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।"
5 Ouvi, meus amados irmãos. Não escolheu Deus os que para o mundo são pobres, para serem ricos em fé e herdeiros do reino que ele prometeu aos que o amam?
6 ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।"
6 Entretanto, vós outros menosprezastes o pobre. Não são os ricos que vos oprimem e não são eles que vos arrastam para tribunais?
7 ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।"
7 Não são eles os que blasfemam o bom nome que sobre vós foi invocado?
8 ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।"
8 Se vós, contudo, observais a lei régia segundo a Escritura: Amarás o teu próximo como a ti mesmo, fazeis bem;
9 ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।"
9 se, todavia, fazeis acepção de pessoas, cometeis pecado, sendo arguidos pela lei como transgressores.
10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।"
10 Pois qualquer que guarda toda a lei, mas tropeça em um só ponto, se torna culpado de todos.
11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।"
11 Porquanto, aquele que disse: Não adulterarás também ordenou: Não matarás. Ora, se não adulteras, porém matas, vens a ser transgressor da lei.
12 ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।"
12 Falai de tal maneira e de tal maneira procedei como aqueles que hão de ser julgados pela lei da liberdade.
13 ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।"
13 Porque o juízo é sem misericórdia para com aquele que não usou de misericórdia. A misericórdia triunfa sobre o juízo.
14 ਨਿਹਚਾ ਅਤੇ ਚੰਗਿਆਈਆਂ ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।"
14 Meus irmãos, qual é o proveito, se alguém disser que tem fé, mas não tiver obras? Pode, acaso, semelhante fé salvá-lo?
15 ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।"
15 Se um irmão ou uma irmã estiverem carecidos de roupa e necessitados do alimento cotidiano,
16 ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।"
16 e qualquer dentre vós lhes disser: Ide em paz, aquecei-vos e fartai-vos, sem, contudo, lhes dar o necessário para o corpo, qual é o proveito disso?
17 ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ।"
17 Assim, também a fé, se não tiver obras, por si só está morta.
18 ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।"
18 Mas alguém dirá: Tu tens fé, e eu tenho obras; mostra-me essa tua fé sem as obras, e eu, com as obras, te mostrarei a minha fé.
19 ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।"
19 Crês, tu, que Deus é um só? Fazes bem. Até os demônios creem e tremem.
20 ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?"
20 Queres, pois, ficar certo, ó homem insensato, de que a fé sem as obras é inoperante?
21 ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।"
21 Não foi por obras que Abraão, o nosso pai, foi justificado, quando ofereceu sobre o altar o próprio filho, Isaque?
22 ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।"
22 Vês como a fé operava juntamente com as suas obras; com efeito, foi pelas obras que a fé se consumou,
23 ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।"
23 e se cumpriu a Escritura, a qual diz: Ora, Abraão creu em Deus, e isso lhe foi imputado para justiça; e: Foi chamado amigo de Deus.
24 ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।"
24 Verificais que uma pessoa é justificada por obras e não por fé somente.
25 ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।"
25 De igual modo, não foi também justificada por obras a meretriz Raabe, quando acolheu os emissários e os fez partir por outro caminho?
26 ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।"
26 Porque, assim como o corpo sem espírito é morto, assim também a fé sem obras é morta.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Tiago 2, comparar traduções ou montar um estudo — tudo direto pelo WhatsApp.