Tiago 3
Punjabi Bible (GL_PUNJABI) vs BKJ
BKJ BKJ
1 ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।"
1 Meus irmãos, muitos não sejam mestres, sabendo que receberemos maior condenação.
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।"
2 Porque todos tropeçamos muitas vezes. Se algum homem não tropeça em palavra, este é um homem perfeito, e capaz também de refrear todo o corpo.
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।"
3 Ora, nós colocamos freio nas bocas dos cavalos, para que possam nos obedecer; e dirigimos todo o seu corpo.
4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।"
4 Vede também os navios que, embora sendo tão grandes, e levados por impetuosos ventos, são dirigidos com um leme bem pequeno por aquele que os governa.
5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।"
5 Assim também a língua é um pequeno membro, e gloria-se de grandes coisas. Vede quão grande bosque um pequeno fogo incendeia!
6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।"
6 E a língua é um fogo; um mundo de iniquidade, assim a língua está entre os nossos membros, que contamina todo o corpo, e inflama o curso da natureza, e é inflamada pelo fogo do inferno.
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।"
7 Porque todos os tipos de animais, e de aves, e de serpentes, e de coisas do mar, é domado e domado pela humanidade;
8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।"
8 mas a língua nenhum homem pode domar. É um mal indisciplinado, cheio de veneno mortal.
9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।"
9 Com ela bendizemos a Deus, e Pai, e com ela amaldiçoamos os homens, que foram feitos à semelhança de Deus.
10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।"
10 De uma mesma boca procedem bênção e maldição. Meus irmãos, não convém que estas coisas sejam assim.
11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।"
11 Porventura de alguma fonte, de um mesmo local, jorram água doce e água amarga?
12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।"
12 Pode a figueira, meus irmãos, carregar bagas de azeitonas, ou uma videira figos? Assim como nenhuma fonte pode produzir água salgada e doce.
13 ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।"
13 Quem é o homem sábio e dotado de conhecimento entre vós? Que mostre pelo seu bom comportamento as suas obras com a mansidão da sabedoria.
14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।"
14 Mas, se tendes uma amarga inveja, e contenda em vossos corações, não vos glorieis, nem mintais contra a verdade.
15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।"
15 Esta sabedoria não desce do alto, mas é terrena, sensual e diabólica.
16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।"
16 Porque onde há inveja e contenda, aí há confusão e toda a obra do mal.
17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।"
17 Mas a sabedoria que vem do alto é, primeiramente pura, depois pacífica, gentil, e fácil de ser invocada, cheia de misericórdia e de bons frutos, sem parcialidade, e sem hipocrisia.
18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।"
18 E o fruto da justiça é semeado na paz daqueles que praticam a paz.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Tiago 3, comparar traduções ou montar um estudo — tudo direto pelo WhatsApp.