Tiago 4

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।"
1 De onde procedem as guerras e brigas que há entre vocês? De onde, senão dos prazeres que estão em conflito dentro de vocês?
2 ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।"
2 Vocês cobiçam e nada têm; matam e sentem inveja, mas nada podem obter; vivem a lutar e a fazer guerras. Nada têm, porque não pedem;
3 ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।"
3 pedem e não recebem, porque pedem mal, para esbanjarem em seus prazeres.
4 ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।"
4 Gente infiel! Vocês não sabem que a amizade do mundo é inimizade contra Deus? Aquele, pois, que quiser ser amigo do mundo se torna inimigo de Deus.
5 ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”"
5 Ou vocês pensam que é em vão que a Escritura diz: “É com ciúme que por nós anseia o Espírito, que ele fez habitar em nós?”
6 ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”"
6 Mas ele nos dá cada vez mais graça. Por isso diz: “Deus resiste aos soberbos, mas dá graça aos humildes.”
7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।"
7 Portanto, sujeitem-se a Deus, mas resistam ao diabo, e ele fugirá de vocês.
8 ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।"
8 Cheguem perto de Deus, e ele se chegará a vocês. Limpem as mãos, pecadores! E vocês que são indecisos, purifiquem o coração.
9 ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ।"
9 Reconheçam a sua miséria, lamentem e chorem. Que o riso de vocês se transforme em pranto, e que a alegria de vocês se transforme em tristeza.
10 ਪਰਮੇਸ਼ੁਰ ਦੇ ਸਨਮੁੱਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।"
10 Humilhem-se diante do Senhor, e ele os exaltará.
11 ਤੁਸੀਂ ਮੁਨਸਫ਼ ਨਹੀਂ ਹੋ ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।"
11 Irmãos, não falem mal uns dos outros. Aquele que fala mal do irmão ou julga o seu irmão fala mal da lei e julga a lei; ora, se você julga a lei, não é observador da lei, mas juiz.
12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।"
12 Um só é Legislador e Juiz, aquele que pode salvar e fazer perecer. Mas quem é você para julgar o seu próximo?
13 ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।"
13 Escutem, agora, vocês que dizem: “Hoje ou amanhã, iremos para a cidade tal, e lá passaremos um ano, e faremos negócios, e teremos lucros.”
14 ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ।"
14 Vocês não sabem o que acontecerá amanhã. O que é a vida de vocês? Vocês não passam de neblina que aparece por um instante e logo se dissipa.
15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”"
15 Em vez disso, deveriam dizer: “Se Deus quiser, não só viveremos, como também faremos isto ou aquilo.”
16 ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।"
16 Agora, entretanto, vocês se orgulham das suas arrogantes pretensões. Todo orgulho semelhante a esse é mau.
17 ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।"
17 Portanto, aquele que sabe que deve fazer o bem e não o faz, nisso está pecando.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Tiago 4, comparar traduções ou montar um estudo — tudo direto pelo WhatsApp.