Tiago 5
Punjabi Bible (GL_PUNJABI) vs VC
VC Versão Católica
1 ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।"
1 Vós, ricos, chorai e gemei por causa das desgraças que sobre vós virão.
2 ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।"
2 Vossas riquezas apodreceram e vossas roupas foram comidas pela traça.
3 ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।"
3 Vosso ouro e vossa prata enferrujaram-se e a sua ferrugem dará testemunho contra vós e devorará vossas carnes como fogo. Entesourastes nos últimos dias!
4 ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।"
4 Eis que o salário, que defraudastes aos trabalhadores que ceifavam os vossos campos, clama, e seus gritos de ceifadores chegaram aos ouvidos do Senhor dos exércitos.
5 ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।"
5 Tendes vivido em delícias e em dissoluções sobre a terra, e saciastes os vossos corações para o dia da matança!
6 ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।"
6 Condenastes e matastes o justo, e ele não vos resistiu.
7 ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।"
7 Tende, pois, paciência, meus irmãos, até a vinda do Senhor. Vede o lavrador: ele aguarda o precioso fruto da terra e tem paciência até receber a chuva do outono e a da primavera.
8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।"
8 Tende também vós paciência e fortalecei os vossos corações, porque a vinda do Senhor está próxima.
9 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।"
9 Não vos queixeis uns dos outros, para que não sejais julgados. Eis que o juiz está à porta.
10 ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।"
10 Tomai, irmãos, por modelo de paciência e de coragem os profetas, que falaram em nome do Senhor.
11 ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।"
11 Vós sabeis que felicitamos os que suportam os sofrimentos de Jó. Vós conheceis o fim em que o Senhor o colocou, porque o Senhor é misericordioso e compassivo.
12 ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।"
12 Antes de mais nada, meus irmãos, abstende-vos de jurar. Não jureis nem pelo céu nem pela terra, nem empregueis qualquer outra fórmula de juramento. Que vosso sim, seja sim; que vosso não, seja não. Assim não caireis ao golpe do julgamento.
13 ਪ੍ਰਾਰਥਨਾ ਦੀ ਸ਼ਕਤੀ ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।"
13 Alguém entre vós está triste? Reze! Está alegre? Cante.
14 ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।"
14 Está alguém enfermo? Chame os sacerdotes da Igreja, e estes façam oração sobre ele, ungindo-o com óleo em nome do Senhor.
15 ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।"
15 A oração da fé salvará o enfermo e o Senhor o restabelecerá. Se ele cometeu pecados, ser-lhe-ão perdoados.
16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।"
16 Confessai os vossos pecados uns aos outros, e orai uns pelos outros para serdes curados. A oração do justo tem grande eficácia.
17 ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।"
17 Elias era um homem pobre como nós e orou com fervor para que não chovesse sobre a terra, e por três anos e seis meses não choveu.
18 ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।"
18 Orou de novo, e o céu deu chuva, e a terra deu o seu fruto.
19 ਪਾਪੀਆਂ ਨੂੰ ਪਾਪ ਤੋਂ ਵਾਪਸ ਲਿਆਓ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।"
19 Meus irmãos, se alguém fizer voltar ao bom caminho algum de vós que se afastou para longe da verdade,
20 ਇਸ ਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।"
20 saiba: aquele que fizer um pecador retroceder do seu erro, salvará sua alma da morte e fará desaparecer uma multidão de pecados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Tiago 5, comparar traduções ou montar um estudo — tudo direto pelo WhatsApp.