Tito 1

Punjabi Bible (GL_PUNJABI) vs NVI

Sair da comparação
NVI Nova Versão Internacional
1 ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ।"
1 Paulo, servo de Deus e apóstolo de Jesus Cristo para levar os eleitos de Deus à fé e ao conhecimento da verdade que conduz à piedade,
2 ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।"
2 fé e conhecimento que se fundamentam na esperança da vida eterna, a qual o Deus que não mente prometeu antes dos tempos eternos.
3 ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।"
3 No devido tempo, ele trouxe à luz a sua palavra, por meio da pregação a mim confiada por ordem de Deus, nosso Salvador,
4 ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।"
4 a Tito, meu verdadeiro filho em nossa fé comum: Graça e paz da parte de Deus Pai e de Cristo Jesus, nosso Salvador.
5 ਕਰੇਤ ਵਿੱਚ ਤੀਤੁਸ ਦਾ ਕਾਰਜ ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।"
5 A razão de tê-lo deixado em Creta foi para que você pusesse em ordem o que ainda faltava e constituísse presbíteros em cada cidade, como eu o instruí.
6 ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।"
6 É preciso que o presbítero seja irrepreensível, marido de uma só mulher, e tenha filhos crentes que não sejam acusados de libertinagem ou de insubmissão.
7 ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।"
7 Por ser encarregado da obra de Deus, é necessário que o bispo seja irrepreensível: não orgulhoso, não briguento, não apegado ao vinho, não violento, nem ávido por lucro desonesto.
8 ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।"
8 É preciso, porém, que ele seja hospitaleiro, amigo do bem, sensato, justo, consagrado, tenha domínio próprio
9 ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।"
9 e apegue-se firmemente à mensagem fiel, da maneira como foi ensinada, para que seja capaz de encorajar outros pela sã doutrina e de refutar os que se opõem a ela.
10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।"
10 Pois há muitos insubordinados, que não passam de faladores e enganadores, especialmente os do grupo da circuncisão.
11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।"
11 É necessário que eles sejam silenciados, pois estão arruinando famílias inteiras, ensinando coisas que não devem, e tudo por ganância.
12 ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”"
12 Um dos seus próprios profetas chegou a dizer: "Cretenses, sempre mentirosos, feras malignas, glutões preguiçosos".
13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।"
13 Tal testemunho é verdadeiro. Portanto, repreenda-os severamente, para que sejam sadios na fé
14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।"
14 e não dêem atenção a lendas judaicas nem a mandamentos de homens que rejeitam a verdade.
15 ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।"
15 Para os puros, todas as coisas são puras; mas para os impuros e descrentes, nada é puro. De fato, tanto a mente como a consciência deles estão corrompidas.
16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।"
16 Eles afirmam que conhecem a Deus, mas por seus atos o negam; são detestáveis, desobedientes e desqualificados para qualquer boa obra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Tito 1, comparar traduções ou montar um estudo — tudo direto pelo WhatsApp.