Tito 2
Punjabi Bible (GL_PUNJABI) vs NAA
NAA Nova Almeida Atualizada 2017
1 ਸੱਚੇ ਉਪਦੇਸ਼ ਤੇ ਅਮਲ ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿੱਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।"
1 Mas você ensine o que está de acordo com a sã doutrina.
2 ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿੱਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।"
2 Quanto aos homens idosos, que sejam moderados, respeitáveis, sensatos, sadios na fé, no amor e na perseverança.
3 ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।"
3 Do mesmo modo, quanto às mulheres idosas, que tenham conduta reverente, não sejam caluniadoras, nem escravizadas a muito vinho. Que sejam mestras do bem,
4 ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ।"
4 a fim de instruírem as jovens recém-casadas a amar o marido e os filhos,
5 ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।"
5 a serem sensatas, puras, boas donas de casa, bondosas, sujeitas ao marido, para que a palavra de Deus não seja difamada.
6 ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।"
6 Do mesmo modo, quanto aos mais jovens, exorte-os para que, em todas as coisas, sejam moderados.
7 ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।"
7 Seja você mesmo um exemplo de boas obras. No ensino, mostre integridade, reverência,
8 ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।"
8 linguagem sadia e irrepreensível, para que o adversário seja envergonhado, não tendo nada de mau a dizer a nosso respeito.
9 ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।"
9 Quanto aos servos, que sejam, em tudo, obedientes ao seu senhor, dando-lhe motivo de satisfação. Que não sejam respondões,
10 ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।"
10 nem furtem, mas que deem prova de toda a fidelidade, a fim de que, em todas as coisas, manifestem a beleza da doutrina de Deus, nosso Salvador.
11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।"
11 Porque a graça de Deus se manifestou, trazendo salvação a todos.
12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।"
12 Ela nos educa para que, renegadas a impiedade e as paixões mundanas, vivamos neste mundo de forma sensata, justa e piedosa,
13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।"
13 aguardando a bendita esperança e a manifestação da glória do nosso grande Deus e Salvador Jesus Cristo.
14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।"
14 Ele deu a si mesmo por nós, a fim de nos remir de toda iniquidade e purificar, para si mesmo, um povo exclusivamente seu, dedicado à prática de boas obras.
15 ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।"
15 Ensine estas coisas. Também exorte e repreenda com toda a autoridade. Que ninguém despreze você.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Tito 2, comparar traduções ou montar um estudo — tudo direto pelo WhatsApp.