Zacarias 14

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਆਂ ਦਾ ਦਿਨ ਵੇਖ ਯਹੋਵਾਹ ਦੇ ਨਿਆਂ ਦਾ ਖਾਸ ਦਿਨ ਹੈ ਅਤੇ ਜਿਹੜਾ ਲੁੱਟ ਦਾ ਖਜ਼ਾਨਾ ਤੇਰੇ ਪਾਸ ਹੈ, ਤੇਰੇ ਸ਼ਹਿਰ ਵਿੱਚ ਵੰਡਿਆ ਜਾਵੇਗਾ।"
1 Vejam, o dia do Senhor vem, quando no meio de vocês os seus bens serão divididos.
2 ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।"
2 Reunirei todos os povos para lutarem contra Jerusalém; a cidade será conquistada, as casas saqueadas e as mulheres violentadas. Metade da população será levada para o exílio, mas o restante do povo não será tirado da cidade.
3 ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।"
3 Depois o Senhor sairá à guerra contra aquelas nações, como ele faz em dia de batalha.
4 ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।"
4 Naquele dia os seus pés estarão sobre o monte das Oliveiras, a leste de Jerusalém, e o monte se dividirá ao meio, de leste a oeste, por um grande vale, metade do monte será removido para o norte, a outra metade para o sul.
5 ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨੱਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨੱਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨੱਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸ ਦੇ ਸੰਗ ਹੋਣਗੇ।"
5 Vocês fugirão pelo meu vale entre os montes, pois ele se estenderá até Azel. Fugirão como fugiram do terremoto nos dias de Uzias, rei de Judá. Então o Senhor, o meu Deus, virá com todos os seus santos.
6 ਉਹ ਬੜਾ ਮਹੱਤਵਪੂਰਣ ਦਿਨ ਹੋਵੇਗਾ। ਉਸ ਖਾਸ ਦਿਨ ਨਾ ਕੋਈ ਰੌਸ਼ਨੀ, ਨਾ ਠੰਡ ਅਤੇ ਨਾ ਹੀ ਧੁੰਦ ਹੋਵੇਗੀ। ਇਹ ਤਾਂ ਯਹੋਵਾਹ ਹੀ ਜਾਣੇ ਕਿ ਕਿਵੇਂ, ਪਰ ਉਸ ਦਿਨ, ਨਾ ਦਿਨ ਹੋਵੇਗਾ ਤੇ ਨਾ ਰਾਤ ਅਤੇ ਜਿਵੇਂ ਅਕਸਰ ਸ਼ਾਮ ਵੇਲੇ ਹਨੇਰਾ ਛਾਉਂਦਾ ਹੈ ਉਸ ਵਕਤ ਵੀ ਹਨੇਰੇ ਦੀ ਬਜਾਇ ਰੌਸ਼ਨੀ ਰਹੇਗੀ।"
6 Naquele dia não haverá calor nem frio.
7 ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।"
7 Será um dia único, no qual não haverá separação entre dia e noite, porque quando chegar a noite ainda estará claro. Um dia que o Senhor conhece.
8 ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।"
8 Naquele dia águas correntes fluirão de Jerusalém, metade delas para o mar do leste e metade para o mar do oeste. Isto acontecerá tanto no verão quanto no inverno.
9 ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।"
9 O Senhor será rei de toda a terra. Naquele dia haverá um só Senhor e o seu nome será o único nome.
10 ਲੋਕ ਯਰੂਸ਼ਲਮ ’ਚ ਵਸ ਜਾਣਗੇ। ਉੱਥੇ ਉਨ੍ਹਾਂ ਦਾ ਨਾਸ ਕਰਨ ਲਈ ਕੋਈ ਵੈਰੀ ਨਹੀਂ ਆਵੇਗਾ। ਤਦ ਯਰੂਸ਼ਲਮ ਸੁਰੱਖਿਆਤ ਹੋਵੇਗਾ।"
10 A terra toda, de Geba até Rimom, ao sul de Jerusalém, será semelhante à Arabá. Mas Jerusalém será restabelecida e permanecerá em seu lugar, desde a porta de Benjamim até o lugar da primeira porta, até a porta da Esquina, e desde a torre de Hananeel até aos lagares do rei.
11 ਪਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਦੰਡ ਦੇਵੇਗਾ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਲੜੀਆਂ। ਉਹ ਉਨ੍ਹਾਂ ਦੇ ਖਿਲਾਫ਼ ਭਿਆਨਕ ਬਿਮਾਰੀ ਭੇਜੇਗਾ। ਉਨ੍ਹਾਂ ਦੇ ਜਿਉਂਦੇ ਜੀਅ ਉਨ੍ਹਾਂ ਦੀ ਚਮੜੀ ਗਲ-ਸੜ ਜਾਵੇਗੀ। ਉਨ੍ਹਾਂ ਦੀਆਂ ਅੱਖਾਂ, ਅੱਖਾਂ ਦੀਆਂ ਪੁਤਲੀਆਂ ਅੰਦਰ ਹੀ ਸੜ ਜਾਣਗੀਆਂ ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ’ਚ ਪਈ ਗਲ ਜਾਵੇਗੀ।"
11 Será habitada; nunca mais será destruída. Jerusalém estará segura.
12 ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ। ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇੱਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।"
12 Esta é a praga com a qual o Senhor castigará todas as nações que lutarem contra Jerusalém: Sua carne apodrecerá enquanto estiverem ainda em pé, seus olhos apodrecerão em suas órbitas e sua língua apodrecerá dentro de suas bocas.
13 ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।"
13 Naquele dia grande confusão dominará essas nações, causada pelo Senhor. Cada um atacará o que estiver ao seu lado.
14 ਅਤੇ ਜੇਕਰ ਉਹ ਲੋਕ ਇਵੇਂ ਨਾ ਕਰਨਗੇ ਤਾਂ ਯਹੋਵਾਹ ਸਰਬ ਸ਼ਕਤੀਮਾਨ ਉਨ੍ਹਾਂ ਦੇ ਥਾਵਾਂ ਤੇ ਸੋਕਾ ਪਾ ਦੇਵੇਗਾ।"
14 Também Judá lutará em Jerusalém. A riqueza de todas as nações vizinhas será recolhida, grandes quantidades de ouro, prata e roupas.
15 ਜੇਕਰ ਮਿਸਰ ਦੇ ਘਰਾਣੇ ਵਿੱਚੋਂ ਡੇਰਿਆਂ ਦੇ ਪਰਬ ਤੇ ਕੋਈ ਮਨੁੱਖ ਹਰ ਸਾਲ ਨਾ ਜਾਵੇਗਾ ਤਾਂ ਯਹੋਵਾਹ ਵੈਰੀਆਂ ਦੀਆਂ ਕੌਮਾਂ ਵਾਂਗ ਉਨ੍ਹਾਂ ਉੱਪਰ ਵੀ ਭਿਆਨਕ ਬੀਮਾਰੀ ਲਿਆਵੇਗਾ।"
15 A mesma praga cairá sobre cavalos e mulas, camelos e burros, sobre todos os animais daquelas nações.
16 ਉਹ ਮਿਸਰ ਲਈ ਸਜ਼ਾ ਹੋਵੇਗੀ ਅਤੇ ਬਾਕੀ ਉਨ੍ਹਾਂ ਲੋਕਾਂ ਲਈ ਵੀ ਜਿਹੜੇ ਡੇਰਿਆਂ ਦੇ ਪਰਬ ਨੂੰ ਮਨਾਉਣ ਨਹੀਂ ਜਾਣਗੇ।"
16 Então, os sobreviventes de todas as nações que atacaram Jerusalém subirão ano após ano para adorar o rei, o Senhor dos Exércitos, para celebrar a festa das Cabanas.
17 ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।"
17 Se algum dentre os povos da terra não subir a Jerusalém para adorar o Rei, o Senhor dos Exércitos, não virá para ele a chuva.
18 ਅਸਲ ਵਿੱਚ, ਯਰੂਸ਼ਲਮ ਅਤੇ ਯਹੂਦਾਹ ਦੀ ਹਰ ਦੇਗ ਉੱਪਰ ਇਹ ਤਖਤੀ ਹੋਵੇਗੀ, “ਯਹੋਵਾਹ ਸਰਬ ਸ਼ਕਤੀਮਾਨ ਲਈ ਪਵਿੱਤਰ।” ਸਾਰੇ ਬਲੀਆਂ ਚੜ੍ਹਾਉਣ ਵਾਲੇ ਆਉਣਗੇ ਅਤੇ ਉਨ੍ਹਾਂ ਦੇਗਾਂ ਨੂੰ ਲੈ ਕੇ ਉਨ੍ਹਾਂ ਵਿੱਚ ‘ਉਹ ਆਪਣਾ ਖਾਸ ਭੋਜਨ’ ਪਕਾਉਣਗੇ। ਉਸ ਵੇਲੇ ਕੋਈ ਵੀ ਵਪਾਰੀ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਵਿੱਚ ਕੋਈ ਖਰੀਦ ਵੇਚ ਨਾ ਕਰੇਗਾ।"
18 Se os egípcios não subirem para participar, o Senhor mandará sobre eles a praga com a qual afligirá as nações que se recusarem a ir celebrar a festa das Cabanas.
19 — ausente —
19 Sim, essa será a punição do Egito e de todas as nações que não forem celebrar a festa das Cabanas.
20 — ausente —
20 Naquele dia estará inscrito nas sinetas penduradas nos cavalos: "Separado para o Senhor". Os caldeirões do templo do Senhor serão tão sagrados quanto as bacias diante do altar.
21 — ausente —
21 Cada panela de Jerusalém e de Judá será separada para o Senhor dos Exércitos, e todos os que vierem sacrificar pegarão panelas e cozinharão nelas. E a partir daquele dia, nunca mais haverá comerciantes no templo do Senhor dos Exércitos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 14, comparar traduções ou montar um estudo — tudo direto pelo WhatsApp.