Zacarias 1
Punjabi Bible (GL_PUNJABI) vs ARIB
ARIB Almeida Revisada Imprensa Bíblica
1 ਯਹੋਵਾਹ ਆਪਣੇ ਲੋਕਾਂ ਨੂੰ ਮੋੜਨ ਦਾ ਚਾਹਵਾਨ ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ:"
1 No oitavo mês do segundo ano de Dario veio a palavra do Senhor ao profeta Zacarias, filho de Berequias, filho de Ido, dizendo:
2 ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ।"
2 O Senhor se irou fortemente contra vossos pais.
3 ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
3 Portanto dize-lhes: Assim diz o Senhor dos exércitos: Tornai-vos para mim, diz o Senhor dos exércitos, e eu me tornarei para vós, diz o Senhor dos exércitos.
4 ਉਸ ਨੇ ਆਖਿਆ, “ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ, ‘ਯਹੋਵਾਹ ਸਰਬ ਸ਼ਕਤੀਮਾਨ ਆਖਦਾ: ਆਪਣੇ ਜਿਉਣ ਦੇ ਬਦ-ਢੰਗ ਤੋਂ ਹਟ ਜਾਵੋ। ਬਦ ਕਰਤੂਤਾਂ ਕਰਨੀਆਂ ਬੰਦ ਕਰ ਦਿਓ।’ ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਮੇਰਾ ਪਾਲਣ ਨਹੀਂ ਕੀਤਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
4 Não sejais como vossos pais, aos quais clamavam os profetas antigos, dizendo: Assim diz o Senhor dos exércitos: Convertei-vos agora dos vossos maus caminhos e das vossas más obras; mas não ouviram, nem me atenderam, diz o Senhor.
5 ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।"
5 Vossos pais, onde estão eles? E os profetas, viverão eles para sempre?
6 ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”"
6 Contudo as minhas palavras e os meus estatutos, que eu ordenei pelos profetas, meus servos, acaso não alcançaram a vossos pais? E eles se arrependeram, e disseram: Assim como o Senhor dos exércitos fez tenção de nos tratar, segundo os nossos caminhos, e segundo as nossas obras, assim ele nos tratou.
7 ਚਾਰ ਘੋੜੇ ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ:"
7 Aos vinte e quatro dias do mês undécimo, que é o mês de sebate, no segundo ano de Dario, veio a palavra do Senhor ao profeta Zacarias, filho de Berequias, filho de Ido, dizendo:
8 ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।"
8 Olhei de noite, e vi um homem montado num cavalo vermelho, e ele estava parado entre as murtas que se achavam no vale; e atrás dele estavam cavalos vermelhos, baios e brancos.
9 ਮੈਂ ਕਿਹਾ, “ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?” ਤਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।”"
9 Então perguntei: Meu Senhor, quem são estes? Respondeu-me o anjo que falava comigo: Eu te mostrarei o que estes são.
10 ਤਦ ਮਹਿਂਦੀ ਦੇ ਬੂਟਿਆਂ ਵਿੱਚਕਾਰ ਖੜੋਤੇ ਮਨੁੱਖ ਨੇ ਕਿਹਾ, “ਯਹੋਵਾਹ ਨੇ ਧਰਤੀ ਤੇ ਇੱਧਰ-ਉੱਧਰ ਜਾਣ ਲਈ ਇਹ ਘੋੜੇ ਭੇਜੇ ਹਨ।”"
10 Respondeu, pois, o homem que estava parado entre as murtas, e disse: Estes são os que o Senhor tem enviado para percorrerem a terra.
11 ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।”"
11 E eles responderam ao anjo do Senhor, que estava parado entre as murtas, e disseram: Nós temos percorrido a terra, e eis que a terra toda está tranqüila e em descanso.
12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”"
12 Então o anjo do Senhor respondeu, e disse: O Senhor dos exércitos, até quando não terás compaixão de Jerusalém, e das cidades de Judá, contra as quais estiveste indignado estes setenta anos?
13 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ।"
13 Respondeu o Senhor ao anjo que falava comigo, com palavras boas, palavras consoladoras.
14 ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।"
14 O anjo, pois, que falava comigo, disse-me: Clama, dizendo: Assim diz o Senhor dos exércitos: Com grande zelo estou zelando por Jerusalém e por Sião.
15 ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”"
15 E estou grandemente indignado contra as nações em descanso; porque eu estava um pouco indignado, mas eles agravaram o mal.
16 ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”"
16 Portanto, o Senhor diz assim: Voltei-me, agora, para Jerusalém com misericórdia; nela será edificada a minha casa, diz o Senhor dos exércitos, e o cordel será estendido sobre Jerusalém.
17 ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ, ‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁੱਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”"
17 Clama outra vez, dizendo: Assim diz o Senhor dos exércitos: As minhas cidades ainda se transbordarão de bens; e o Senhor ainda consolará a Sião, e ainda escolherá a Jerusalém.
18 ਚਾਰ ਸਿੰਗ ਅਤੇ ਚਾਰ ਕਾਮੇ ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।"
18 Levantei os meus olhos, e olhei, e eis quatro chifres.
19 ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?” ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।”"
19 Eu perguntei ao anjo que falava comigo: Que é isto? Ele me respondeu: Estes são os chifres que dispersaram a Judá, a Israel e a Jerusalém.
20 ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।"
20 O Senhor mostrou-me também quatro ferreiros.
21 ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?” ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”"
21 Então perguntei: Que vêm estes a fazer? Ele respondeu, dizendo: Estes são os chifres que dispersaram Judá, de maneira que ninguém levantou a cabeça; mas estes vieram para os amedrontarem, para derrubarem os chifres das nações que levantaram os seus chifres contra a terra de Judá, a fim de a espalharem.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 1, comparar traduções ou montar um estudo — tudo direto pelo WhatsApp.