Zacarias 8

Punjabi Bible (GL_PUNJABI) vs BKJ

Sair da comparação
1 ਯਹੋਵਾਹ ਨੇ ਯਰੂਸ਼ਲਮ ਨੂੰ ਅਸੀਸ ਦੇਣ ਦਾ ਇਕਰਾਰ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਵੱਲੋਂ ਇਹ ਵਾਕ ਹੈ:"
1 Novamente a palavra do SENHOR dos Exércitos veio a mim, di­zendo:
2 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਮੈਂ ਸੱਚੇ ਦਿਲੋਂ ਸੀਯੋਨ (ਪਰਬਤ) ਨੂੰ ਪਿਆਰ ਕਰਦਾ ਹਾਂ। ਮੈਂ ਉਸ ਨੂੰ ਇੰਨਾ ਪਿਆਰ ਕਰਦਾ ਹਾਂ ਕਿ ਜਦੋਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਤਾਂ ਮੈਨੂੰ ਕਰੋਧ ਆ ਗਿਆ।”"
2 Assim diz o SENHOR dos Exércitos: Eu zelei por Sião com grande zelo, e tive ciúmes dela com grande fúria.
3 ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”"
3 Assim diz o SENHOR: Retornarei para Sião, e habitarei no meio de Jerusalém; e Jerusalém será chamada a cidade da verdade, e o monte do SENHOR dos Exércitos, o monte santo.
4 ਉਹ ਆਖਦਾ ਹੈ, “ਬਜ਼ੁਰਗ ਆਦਮੀ ਅਤੇ ਔਰਤਾਂ ਮੁੜ ਤੋਂ ਯਰੂਸ਼ਲਮ ਦੇ ਚੌਁਕਾਂ ਵਿੱਚ ਨਜ਼ਰ ਆਉਣਗੇ। ਲੋਕ ਇੰਨੀ ਉਮਰ ਭੋਗਣਗੇ ਕਿ ਉਹ ਹੱਥ ਵਿੱਚ ਡਂਗੋਰੀ ਲੈ ਕੇ ਚੱਲਣਗੇ।"
4 Assim diz o SENHOR dos Exércitos: Velhos e velhas ainda habitarão nas ruas de Jerusalém, e cada homem com seu cajado na sua mão, por causa da sua muita idade.
5 ਅਤੇ ਸ਼ਹਿਰ ਮੁੜ ਬੱਚਿਆਂ ਨਾਲ ਭਰਿਆ ਤੇ ਚਹਿਕਦਾ ਹੋਵੇਗਾ।"
5 E as ruas da cidade estarão cheias de meninos e meninas, que brincarão nas suas ruas.
6 ਜੇਕਰ ਇਹ ਇਨ੍ਹਾਂ ਲੋਕਾਂ ਚੋ ਬੱਚਿਆਂ ਹੋਇਆਂ ਨੂੰ ਇਹ ਅਸਰਜ ਵਾਂਗ ਹੋਵੇਗਾ। ਇਹ ਮੇਰੇ ਲਈ ਵੀ ਅਸਰਜ ਵਾਂਗ ਹੋ ਸੱਕਦਾ, ਇਹ ਯਹੋਵਾਹ ਸਰਬ-ਤਾਕਤਵਰ ਘੋਸ਼ਿਤ ਕਰਦਾ ਹੈ।”"
6 Assim diz o SENHOR dos Exércitos: Se isto for maravilhoso aos olhos do remanescente deste povo nesses dias, deveria também ser maravilhoso aos meus olhos? Diz o SENHOR dos Exércitos.
7 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਵੇਖ, ਮੈਂ ਪੂਰਬੀ ਅਤੇ ਪੱਛਮੀ ਦੇਸ਼ਾਂ ਤੋਂ ਆਪਣੇ ਲੋਕਾਂ ਨੂੰ ਬਚਾ ਰਿਹਾ ਹਾਂ।"
7 Assim diz o SENHOR dos Exércitos: Eis que salvarei o meu povo da terra do leste e da terra do oeste;
8 ਮੈਂ ਉਨ੍ਹਾਂ ਨੂੰ ਇੱਥੇ ਸੁਰੱਖਿਅਤ ਲਿਆਵਾਂਗਾ ਅਤੇ ਉਹ ਯਰੂਸ਼ਲਮ ਵਿੱਚ ਰਹਿਣਗੇ। ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਮੈਂ ਆਪਣਾ ਮਨ ਨਹੀਂ ਬਦਲਾਂਗਾ ਜਾਂ ਉਨ੍ਹਾਂ ਲਈ ਦਗਾਬਾਜ਼ ਨਹੀਂ ਹੋਵਾਂਗਾ।”"
8 e eu os trarei, e habitarão no meio de Jerusalém; e eles serão o meu povo, e eu serei o seu Deus, em verdade e em justiça.
9 ਉਹ ਆਖਦਾ ਹੈ, “ਤਕੜੇ ਹੋਵੋ! ਤੁਸੀਂ ਜੋ ਇਹ ਵਚਨ ਇਨ੍ਹਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਁ ਨਿਕਲੇ ਸਨ ਇਹ ਉਹੀ ਵਚਨ ਹਨ।"
9 Assim diz o SENHOR dos Exércitos: Fortalecei as vossas mãos, vós que ouvistes nestes dias estas palavras da boca dos profetas, que estivestes no dia em que o fundamento da casa do SENHOR dos Exércitos foi estabelecido, para que o templo fosse edificado.
10 ਇਸ ਸਮੇਂ ਤੋਂ ਪਹਿਲਾਂ, ਲੋਕਾਂ ਕੋਲ ਮਜ਼ਦੂਰੀ ਲਈ ਪੈਸਾ ਨਹੀਂ ਸੀ। ਨਾ ਹੀ ਉਨ੍ਹਾਂ ਕੋਲ ਪਸ਼ੂਆਂ ਨੂੰ ਭਾੜੇ ਤੇ ਲੈਣ ਲਈ ਪੈਸੇ ਸਨ। ਲੋਕਾਂ ਲਈ ਅੰਦਰ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਸੀ। ਉੱਥੇ ਕਿਸੇ ਵਾਸਤੇ ਸੁਰੱਖਿਆ ਨਹੀਂ ਸੀ। ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਦੇ ਖਿਲਾਫ਼ ਕਰ ਦਿੱਤਾ ਸੀ।"
10 Porque antes destes dias não havia salário para o homem, nem salário para os animais; nem havia paz para aquele que saía ou entrava por causa da aflição, porque eu incitei todos os homens, cada qual contra o seu próximo.
11 ਪਰ ਹੁਣ ਅਜਿਹਾ ਨਹੀਂ ਹੈ ਅਤੇ ਨਾ ਹੀ ਹੁਣ ਬਚੇ ਹੋਏ ਮਨੁੱਖਾਂ ਨਾਲ ਅਜਿਹਾ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।"
11 Mas agora não serei para com o resíduo deste povo como nos primeiros dias, diz o SENHOR dos Exércitos.
12 “ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ’ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ।"
12 Pois a semente será próspera; a videira dará o seu fruto, e o solo dará o seu acréscimo, e os céus darão o seu orvalho; e farei o remanescente deste povo possuir todas estas coisas.
13 ਲੋਕਾਂ ਨੇ ਆਪਣੇ ਸਰਾਪਾਂ ਵਿੱਚ ਇਸਰਾਏਲ ਅਤੇ ਯਹੂਦਾਹ ਦੇ ਨਾਵਾਂ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਮੈਂ ਇਸਰਾਏਲ ਅਤੇ ਯਹੂਦਾਹ ਨੂੰ ਬਚਾਵਾਂਗਾ ਅਤੇ ਉਨ੍ਹਾਂ ਦੇ ਨਾਉਂ ਅਸੀਸਾਂ ਵਾਂਗ ਹੋਣਗੇ। ਇਸ ਲਈ ਤਕੜੇ ਹੋਵੋ, ਘਬਰਾਵੋ ਨਾ।”"
13 E acontecerá que, assim como fostes uma maldição entre os pagãos, ó casa de Judá, e casa de Israel; então eu vos salvarei, e sereis uma bênção; não temais, mas fortalecei as vossas mãos.
14 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਹਾਡੇ ਪੁਰਖਿਆਂ ਨੇ ਮੈਨੂੰ ਗੁੱਸਾ ਚੜ੍ਹਾਇਆ ਇਸ ਲਈ ਮੈਂ ਉਨ੍ਹਾਂ ਦਾ ਨਾਸ ਕਰਨ ਦੀ ਸੋਚੀ ਅਤੇ ਮੈਂ ਆਪਣਾ ਫ਼ੈਸਲਾ ਅਟੱਲ ਰੱਖਣ ਦੀ ਸੋਚੀ ਇਹ ਸਭ ਗੱਲਾਂ” ਯਹੋਵਾਹ ਸਰਬ ਸ਼ਕਤੀਮਾਨ ਨੇ ਆਖੀਆਂ।"
14 Porque assim diz o SENHOR dos Exércitos: Como pensei em castigar-vos, quando vossos pais me provocaram à ira, diz o SENHOR dos Exércitos, e não me arrependi;
15 “ਪਰ ਹੁਣ ਮੈਂ ਆਪਣਾ ਮਨ (ਫ਼ੈਸਲਾ) ਬਦਲ ਲਿਆ ਹੈ ਅਤੇ ਇਸ ਤਰ੍ਹਾਂ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਨਾਲ ਚੰਗਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਤੁਸੀਂ ਘਬਰਾਓ ਨਾ।"
15 então voltei a pensar nestes dias em fazer o bem a Jerusalém e à casa de Judá; não temais.
16 ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ।"
16 Estas são as coisas que deveis fazer: Falai a verdade cada homem com o seu próximo; executai juízo de verdade e de paz nas vossas portas;
17 ਆਪਣੇ ਗੁਆਂਢੀਆਂ ਦੇ ਵਿਰੁੱਧ ਉਨ੍ਹਾਂ ਨੂੰ ਦੁੱਖ ਦੇਣ ਵਾਲੀਆਂ ਸਾਜ਼ਿਸ਼ਾਂ ਨਾ ਰਚੋ। ਝੂਠੇ ਇਕਰਾਰ ਨਾ ਕਰੋ। ਤੁਸੀਂ ਭੈੜੇ ਕੰਮਾਂ ਵਿੱਚ ਆਨੰਦ ਨਾ ਮੰਨੋ। ਕਿਉਂ ਕਿ ਮੈਂ ਉਨ੍ਹਾਂ ਕੰਮਾਂ ਨੂੰ ਘਿਰਣਾ ਕਰਦਾ ਹਾਂ।” ਯਹੋਵਾਹ ਨੇ ਅਜਿਹਾ ਆਖਿਆ।"
17 e nenhum de vós pense mal no seu coração contra o seu vizinho, nem ameis o juramento falso; pois todas estas coisas eu odeio, diz o SENHOR.
18 ਮੈਨੂੰ ਇਹ ਸੰਦੇਸ਼ ਯਹੋਵਾਹ ਸਰਬ ਸ਼ਕਤੀਮਾਨ ਨੇ ਦਿੱਤਾ।"
18 E a palavra do SENHOR dos Exércitos veio a mim, dizendo:
19 ਉਸ ਆਖਿਆ ਹੈ, “ਉਦਾਸੀ ਸੋਗ ਅਤੇ ਵਰਤ ਦੇ ਖਾਸ ਦਿਨ, ਵਰ੍ਹੇ ਦਾ ਚੌਬਾ, ਪੰਜਵਾਂ, ਸੱਤਵਾਂ ਅਤੇ ਦਸਵਾਂ ਮਹੀਨਾ ਤੁਸੀਂ ਚੁਣਿਆ। ਹੁਣ ਉਹ ਸੋਗੀ ਦਿਨ ਅਵੱਸ਼ ਹੀ ਖੁਸ਼ੀਆਂ ਵਿੱਚ ਤਬਦੀਲ ਹੋਣੇ ਚਾਹੀਦੇ ਹਨ। ਹੁਣ ਉਹ ਖੁਸ਼ੀਆਂ ਵਾਲੀਆਂ ਛੁੱਟੀਆਂ ਹੋਣਗੀਆਂ। ਤੁਸੀਂ ਸੱਚ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।”"
19 Assim diz o SENHOR dos Exércitos: O jejum do quarto mês, e o jejum do quinto, e o jejum do sétimo, e o jejum do décimo, serão para a casa de Judá regozijo, alegria, e festividades alegres; amai, portanto, a verdade e a paz.
20 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।"
20 Assim diz o SENHOR dos Exércitos: Ainda sucederá que virão povos e os habitantes de muitas cidades;
21 ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣਗੇ। ਉਨ੍ਹਾਂ ਵਿੱਚੋਂ ਕੁਝ ਕਹਿਣਗੇ: ‘ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ’ ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ, ‘ਅਸੀਂ ਤੁਹਾਡੇ ਨਾਲ ਜਾਵਾਂਗੇ।’”"
21 e os habitantes de uma cidade irão à outra, dizendo: Vamos depressa orar diante do SENHOR, e buscar o SENHOR dos Exércitos; eu também irei.
22 ਬਹੁਤ ਸਾਰੇ ਲੋਕ ਅਤੇ ਬਹੁਤ ਸਾਰੀਆਂ ਤਕੜੀਆਂ ਕੌਮਾਂ ਅਤੇ ਰਾਜ ਯਹੋਵਾਹ ਸਰਬ-ਸ਼ਕਤੀਮਾਨ ਦੀ ਖੋਜ ਵਿੱਚ ਅਤੇ ਉਸਦੀ ਪੂਜਾ ਕਰਨ ਲਈ ਯਰੂਸ਼ਲਮ ਨੂੰ ਆਉਣਗੇ।"
22 Sim, muitos povos e nações poderosas virão para buscar o SENHOR dos Exércitos em Jerusalém, e para orar diante do SENHOR.
23 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਬਹੁਤ ਸਾਰੇ ਮਨੁੱਖ ਇੱਕ ਯਹੂਦੀ ਮਨੁੱਖ ਦਾ ਪੱਲਾ ਫ਼ੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚਲਾਂਗੇ ਕਿਉਂ ਕਿ ਅਸੀਂ ਸੁਣਿਆ ਹੈ ਕਿ ‘ਪਰਮੇਸ਼ੁਰ ਤੁਹਾਡੇ ਨਾਲ ਹੈ। ਕੀ ਅਸੀਂ ਤੁਹਾਡੇ ਨਾਲ ਉਸਦੀ ਉਪਾਸਨਾ ਲਈ ਚੱਲ ਸੱਕਦੇ ਹਾਂ?’”"
23 Assim diz o SENHOR dos Exércitos: Naqueles dias sucederá que dez homens de todas as línguas das nações pegarão na orla das vestes daquele que é um judeu, dizendo: Nós iremos contigo, pois ouvimos que Deus está contigo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 8, comparar traduções ou montar um estudo — tudo direto pelo WhatsApp.